UAE ਦੇ ਰਾਸ਼ਟਰਪਤੀ ਸ਼ੇਖ ਖ਼ਲੀਫ਼ਾ ਬਿਨ ਜ਼ਾਇਦ ਦਾ ਦੇਹਾਂਤ

by jaskamal

 ਨਿਊਜ਼ ਡੈਸਕ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਤੇ ਅਬੂਧਾਬੀ ਦੇ ਸ਼ਾਸਕ ਸ਼ੇਖ ਖ਼ਲੀਫ਼ਾ ਬਿਨ ਜਾਏਦ ਅਲ ਨਾਹਯਾਨ ਦਾ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਸ਼ੋਕ ਪ੍ਰਗਟ ਕਰਦੇ ਹੋਏ ਕਿਹਾ ਕਿ ਅਰਬ, ਇਸਲਾਮਿਕ ਦੇਸ਼ਾਂ ਸਮੇਤ ਦੁਨੀਆ ਦੀਆਂ ਮਸ਼ਹੂਰ ਹਸਤੀਆਂ ਨੇ ਸ਼ੇਖ ਖ਼ਲੀਫ਼ਾ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਇਦ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਇੱਕ ਮਹਾਨ ਰਾਜਨੇਤਾ ਅਤੇ ਦੂਰਦਰਸ਼ੀ ਨੇਤਾ ਕਿਹਾ, ਜਿਸ ਦੇ ਅਧੀਨ ਭਾਰਤ-ਯੂਏਈ ਸਬੰਧਾਂ ਵਿੱਚ ਤਰੱਕੀ ਹੋਈ।

ਸ਼ੇਖ ਖ਼ਲੀਫ਼ਾ ਬਿਨ ਜ਼ਾਇਦ ਅਲ ਨਾਹਯਾਨ ਨੇ 3 ਨਵੰਬਰ, 2004 ਤੋਂ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਤੇ ਅਬੂ ਧਾਬੀ ਦੇ ਸ਼ਾਸਕ ਵਜੋਂ ਸੇਵਾ ਕੀਤੀ ਸੀ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਮੌਤ ਉਤੇ ਦੇਸ਼ 'ਚ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ।