ਕਾਰ ਦੀ ਸੀਟ ਬੈਲਟ ਨਾ ਲਗਾਉਣ ‘ਤੇ UK ਦੇ ਪ੍ਰਧਾਨ ਮੰਤਰੀ ਨੂੰ ਲਗਾ ਜੁਰਮਾਨਾ….

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : UK ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਕਾਰ ਦੀ ਸੀਟ ਬੈਲਟ ਨਾ ਲਗਾਉਣ ਤੇ ਪੁਲਿਸ ਨੇ ਭਾਰੀ ਜੁਰਮਾਨਾ ਲਗਾਇਆ ਹੈ। ਦੱਸਿਆ ਜਾ ਰਿਹਾ ਪੁਲਿਸ ਨੇ ਰਿਸ਼ੀ ਸੁਨਕ ਨੂੰ 100 ਪੌਂਡ ਦਾ ਜੁਰਮਾਨਾ ਲਗਾਇਆ । ਦੱਸ ਦਈਏ ਕਿ ਸੁਨਕ ਨੇ ਇਸ ਗਲਤੀ ਦੀ ਪੁਲਿਸ ਕੋਲੋਂ ਮੁਆਫ਼ੀ ਵੀ ਮੰਗੀ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ 'ਚ ਸੁਨਕ ਕਾਰ ਵਿੱਚ ਸੀਟ ਬੈਲਟ ਤੋਂ ਬਿਨਾਂ ਸਫ਼ਰ ਕਰਦੇ ਨਜ਼ਰ ਆ ਰਹੇ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸੁਨਕ ਨੂੰ ਜੁਰਮਾਨਾ ਲਗਾਇਆ ਗਿਆ ਹੈ ।