ਰੂਸ-ਯੂਕਰੇਨ ਯੁੱਧ : ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਾਲ ਫੋਨ ‘ਤੇ ਗੱਲਬਾਤ

by jaskamal

ਨਿਊਜ਼ ਡੈਸਕ : ਰੂਸ ਵੱਲੋਂ ਯੂਕਰੇਨ 'ਤੇ ਹਮਲਾ ਕਾਰਨ ਉਥੇ ਦੇ ਹਾਲਾਤ ਖ਼ਰਾਬ ਹੋ ਚੁੱਕੇ ਹਨ। ਪੰਜਾਬ 'ਚੋਂ ਬਹੁਤ ਸਾਰੇ ਵਿਦਿਆਰਥੀ ਤੇ ਕੰਮਕਾਰ ਲਈ ਲੋਕ ਯੂਕਰੇਨ ਵਿਚ ਗਏ ਹਨ। ਜੰਗ ਕਾਰਨ ਉਥੇ ਫਸ ਗਏ ਹਨ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਥੇ ਕਾਫੀ ਪਰੇਸ਼ਾਨੀ ਦਾ ਆਲਮ ਵਿਚ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਹੈ।

ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਯੂਕਰੇਨ 'ਚ ਫਸੇ ਸਮੂਹ ਪੰਜਾਬੀਆਂ ਨੂੰ ਲੈ ਕੇ ਚਿੰਤਤ ਹੈ ਤੇ ਉਨ੍ਹਾਂ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਪਹਿਲਾਂ ਚਿੱਠੀ ਵੀ ਲਿਖੀ ਹੈ ਤੇ ਹੁਣ ਫੋਨ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਬੰਕਰਾਂ ਤੇ ਬੇਸਮੈਂਟਾਂ ਵਿੱਚ ਲੁਕ ਕੇ ਆਪਣੀ ਜਾਨ ਬਚਾ ਰਹੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ।