ਯੂਕਰੇਨ ਦੇ ਰਾਸ਼ਟਰਪਤੀ ਨੇ ਕਿਹਾ : ਰੂਸ ਨੂੰ ਟੱਕਰ ਦੇਣ ਲਈ ਕੈਦੀਆਂ ਦੀ ਹੋਵੇਗੀ ਰਿਹਾਈ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੋਵੇਂ ਦੇਸ਼ਾਂ ਦੀਆਂ ਫੌਜਾਂ ਇੱਕ ਦੂਜੇ ਦਾ ਡਟ ਕੇ ਸਾਹਮਣਾ ਕਰ ਰਹੀਆਂ ਹਨ। ਇਸੇ ਵਿਚਾਲੇ ਯੂਕਰੇਨ ਦੇ ਰਾਸ਼ਟਰਪਤੀ ਨੇ ਐਲਾਨ ਕਰਦਿਆਂ ਕਿਹਾ ਕਿ ਰੂਸ ਖਿਲਾਫ਼ ਲੜਾਈ ਵਿੱਚ ਸ਼ਾਮਿਲ ਹੋਣ ਵਾਲੇ ਇਛੁੱਕ ਕੈਦੀਆਂ ਨੂੰ ਜੇਲ੍ਹ 'ਚੋਂ ਰਿਹਾਅ ਕੀਤਾ ਜਾਵੇਗਾ।

ਕੈਦੀਆਂ ਦੇ ਜੰਗ ਦੇ ਤਜਰਬੇ ਤੇ ਜੇਲ੍ਹ ਵਿੱਚ ਵਰਤਾਅ ਨੂੰ ਵਿਚਾਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਰਿਹਾਅ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਰਾਸ਼ਟਰਪਤੀ ਜੇਲੇਂਸਕੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਬੇਲਾਰੂਸ ਵਿੱਚ ਰੂਸ ਤੇ ਯੂਕਰੇਨ ਵਿਚਾਲੇ ਗੱਲਬਾਤ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਗੱਲਬਾਤ ਰਾਹੀਂ ਜੰਗ ਦੀ ਸਮਾਪਤੀ ਦਾ ਐਲਾਨ ਵੀ ਹੋ ਸਕਦਾ ਹੈ।

More News

NRI Post
..
NRI Post
..
NRI Post
..