ਕਾਂਗਰਸ ਦੀ ਸਰਪ੍ਰਸਤੀ ਹੇਠ ਗ਼ੈਰ- ਕਾਨੂੰਨੀ ਮਾਈਨਿੰਗ ਹੋ ਰਹੀ : ਬਾਦਲ

by mediateam

ਅਨੰਦਪੁਰ ਸਾਹਿਬ : ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਵਿੱਚ ਅਕਾਲੀ ਦਲ-ਭਾਜਪਾ ਨੇ ਰੈਲੀ ਕੀਤੀ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਜਨਤਕ ਸਕੀਮਾਂ ਦਾ ਇਸ ਸਰਕਾਰ ਨੇ ਭੋਗ ਪਾ ਦਿੱਤਾ ਹੈ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਨਾਜਾਇਜ਼ ਮਾਈਨਿੰਗ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕਾਂਗਰਸ ਦੀ ਸਰਪ੍ਰਸਤੀ ਹੇਠ ਗ਼ੈਰ- ਕਾਨੂੰਨੀ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਅੰਕੜੇ ਦੱਸਦਿਆਂ ਕਿਹਾ ਕਿ ਪੰਜਾਬ 'ਚ 36 ਲੱਖ ਮੀਟਿ੍ਕ ਟਨ ਦੀ ਨਿਲਾਮੀ ਹੋਈ ਹੈ ਜਦਕਿ 4 ਕਰੋੜ ਮੀਟਿ੍ਕ ਟਨ ਮਟੀਰੀਅਲ ਦੀ ਮੰਗ ਹੈ।

 ਇਸ ਮੌਕੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਭਾਜਪਾ ਆਗੂ ਦਿਨੇਸ਼ ਕੁਮਾਰ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵੀ ਵਿਚਾਰ ਰੱਖੇ। ਇਸ ਮੌਕੇ ਜ਼ਿਲਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਰਾਣਾ ਸ਼ਮਸ਼ੇਰ ਸਿੰਘ, ਰਾਮ ਕੁਮਾਰ ਮਣਕੂ, ਪਰਮਜੀਤ ਮੱਕੜ, ਭਾਗ ਸਿੰਘ ਭੱਠਲ, ਬਾਦਲ ਸਿੰਘ ਬਸੀ, ਤਿਲਕ ਰਾਜ, ਦਿਲਬਾਰਾ ਸਿੰਘ ਬਾਲਾ ਤੇ ਹੋਰ ਸੀਨੀਅਰ ਲੀਡਰ ਹਾਜ਼ਰ ਸਨ।

More News

NRI Post
..
NRI Post
..
NRI Post
..