Under 19 WC: ਪਾਕਿਸਤਾਨ ਨੂੰ 10 ਵਿਕਟਾਂ ਨਾਲ ਹਰਾ ਫਾਈਨਲ ‘ਚ ਪਹੁੰਚਿਆ ਭਾਰਤ

by

ਵੈੱਬ ਡੈਸਕ (Nri Media) : ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਮੀਫਾਈਨਲ ਵਿੱਚ ਪਾਕਿਸਤਾਨ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਭਾਰਤੀ ਟੀਮ ਨੇ 173 ਦੌੜਾਂ ਦਾ ਪਿੱਛਾ ਕਰਦਿਆਂ ਬਿਨ੍ਹਾਂ ਵਿਕਟ ਗਵਾਏ ਜਿੱਤ ਹਾਸਿਲ ਕੀਤੀ।

ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਯਾਸਸ਼ਵੀ ਜੈਸਵਾਲ ਨੇ ਸ਼ਾਨਦਾਰ ਸੈਂਕੜਾ ਲਗਾਇਆ ਅਤੇ ਨਾਬਾਦ 105 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਦਿਵਯਾਂਸ਼ ਸਕਸੈਨਾ ਨੇ 59 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਭਾਰਤੀ ਗੇਂਦਬਾਜ਼ਾਂ ਨੇ ਇਸ ਮੈਚ ਵਿੱਚ ਪਾਕਿਸਤਾਨ ਨੂੰ 172 ਦੌੜਾਂ 'ਤੇ ਢੇਰ ਕਰ ਦਿੱਤਾ ਸੀ।

ਪਾਕਿਸਤਾਨ ਦੇ ਸਿਰਫ਼ ਤਿੰਨ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਸਕੇ। ਦੱਸ ਦਈਏ ਕਿ ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਪਾਕਿਸਤਾਨ ਦਾ ਫੈਸਲਾ ਸਹੀ ਸਾਬਿਤ ਨਹੀਂ ਹੋਇਆ ਅਤੇ ਉਹ ਜ਼ਿਆਦਾ ਸਮਾਂ ਭਾਰਤੀ ਗੇਂਦਬਾਜ਼ਾਂ ਅੱਗੇ ਟਿਕ ਨਾ ਸਕਿਆ।

More News

NRI Post
..
NRI Post
..
NRI Post
..