ਦੂਜੇ ਪੜਾਅ ਤਹਿਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਈ ਕੋਰੋਨਾ ਵੈਕਸੀਨ

by vikramsehajpal

ਦਿੱਲੀ,(ਦੇਵ ਇੰਦਰਜੀਤ) :ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਮੀ ਰਿਸਰਚ ਅਤੇ ਰਿਫਰਲ ਹਸਪਤਾਲ 'ਚ ਕੋਰੋਨਾ ਦੀ ਪਹਿਲੀ ਖੁਰਾਕ ਲਗਵਾਈ।ਦੱਸਣਯੋਗ ਹੈ ਕਿ ਦੂਜੇ ਪੜਾਅ ਦੀ ਸ਼ੂਰੂਆਤ ਪ੍ਰਧਾਨ ਮੰਤਰੀ ਨੇ ਕੋਰੋਨਾ ਦਾ ਟੀਕਾ ਲਗਵਾ ਕੇ ਕੀਤੀ ਸੀ।ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਵਿਚ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੋਵੇਂ ਟੀਕੇ ਸਵਦੇਸ਼ੀ ਤਕਨੀਕ ਨਾਲ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕੋਵਾਕਸਿਨ ਪੂਰੀ ਤਰ੍ਹਾਂ ਸਵਦੇਸ਼ੀ ਹੈ।

ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਰਾਸ਼ਟਰਪਤੀ ਕੋਵਿੰਦ ਨੂੰ ਦੇਸ਼ ਵਿਚ ਲਾਗੂ ਇਕ ਵਿਵਸਥਾ ਦੇ ਤਹਿਤ ਦਿੱਤੀ ਗਈ ਸੀ, ਜਿਸ ਅਨੁਸਾਰ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ ਗੰਭੀਰ ਬਿਮਾਰੀ ਨਾਲ ਪੀੜਤ 45 ਸਾਲਾਂ ਦੇ ਲੋਕ ਕੋਰੋਨਾ ਟੀਕਾ ਲਗਵਾ ਸਕਦੇ ਹਨ।