ਮੰਦਭਾਗੀ ਖ਼ਬਰ : ਗੁਰੁਦਆਰਾ ਸਾਹਿਬ ਮੱਥਾ ਟੇਕਣ ਆਏ 2 ਨੌਜਵਾਨਾਂ ਦੀ ਸਰੋਵਰ ‘ਚ ਡੁੱਬਣ ਨਾਲ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਵਾਨੀਗੜ੍ਹ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਗੁਰੂਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ ਵਿਖੇ ਸਰੋਵਰ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਐਤਵਾਰ ਦੀ ਛੁੱਟੀ ਹੋਣ ਕਾਰਨ ਸੁਨਾਮ ਨੂੰ ਜਾਂਦੀ ਸੜਕ 'ਤੇ ਸਥਿਤ ਗੁਰੂਦੁਆਰਾ ਸਾਹਿਬ ਵਿਖੇ ਦਸਵੀ ਪ੍ਰੀਖਿਆ 'ਚੋ ਪਾਸ ਹੋਏ 8 ਨੌਜਵਾਨ ਨਤਮਸਤਕ ਹੋਣ ਲਈ ਆਏ ਸਨ। ਗੁਰੂਘਰ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਰੂਘਰ ਮੱਥਾ ਟੇਕਣ ਤੋਂ ਬਾਅਦ ਇਹ ਸਾਰੇ ਨੌਜਵਾਨਾਂ ਗੁਰੁਘਰ ਦੇ ਸਰੋਵਰ ਵਿੱਚ ਇਸ਼ਨਾਨ ਕਰਨ ਲੱਗੇ। ਇਸ ਦੌਰਾਨ ਇਨ੍ਹਾਂ 'ਚੋ 3 ਨੌਜਵਾਨ ਸਰੋਵਰ 'ਚ ਡੁੱਬ ਗਏ। ਜਿਸ ਤੋਂ ਬਾਅਦ ਲੋਕਾਂ ਨੇ ਮੌਕੇ 'ਤੇ ਪਹੁੰਚ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕਾਫੀ ਕੋਸ਼ਿਸ਼ ਤੋਂ ਬਾਅਦ 1 ਨੌਜਵਾਨ ਸੁਰੱਖਿਅਤ ਬਾਹਰ ਕੱਢਿਆ ਗਿਆ ,ਜਦਕਿ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਤੇ ਅਕਸ਼ੇ ਦੇ ਰੂਪ 'ਚ ਹੋਈ ਹੈ ।