ਮੰਦਭਾਗੀ ਖ਼ਬਰ : ਕੈਨੇਡਾ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਕੈਨੇਡਾ 'ਚ ਪੰਜਾਬੀਆਂ ਦੇ ਕਤਲ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਕੈਨੇਡਾ ਦੇ ਸ਼ਹਿਰ ਐਡਮਿੰਟਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਸਨਰਾਜ ਸਿੰਘ ਦੇ ਰੂਪ 'ਚ ਹੋਈ ਹੈ । ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਜਖ਼ਮੀ ਹਾਲਤ 'ਚ ਇਕ ਨੌਜਵਾਨ ਮਿਲਿਆ । ਜਿਸ ਦੀ ਪਛਾਣ ਸਨਰਾਜ ਸਿੰਘ ਦੀ ਰੂਪ 'ਚ ਹੋਈ। ਉਸ ਦੇ ਕਈ ਗੋਲੀਆਂ ਮਾਰੀਆਂ ਗਿਆ ਹਨ।

ਉਸ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਨੇ ਇੱਕ ਕਾਰ ਦੀ ਤਸਵੀਰ ਸਾਂਝੀ ਕਰਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਕੋਈ ਵੀ ਵਿਅਕਤੀ ਜੋ ਵਾਹਨ ਤੇ ਇਸ 'ਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ। ਉਸ ਸਾਨੂੰ ਸੰਪਰਕ ਕਰ ਸਕਦਾ ਹੈ ।