ਮੰਦਭਾਗੀ ਖ਼ਬਰ : ਬਾਰਿਸ਼ ਕਾਰਨ 2 ਮੰਜ਼ਿਲਾ ਇਮਾਰਤ ਡਿੱਗਣ ਨਾਲ 4 ਲੋਕਾਂ ਦੀ ਮੌਤ, ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰੀ ਬਾਰਿਸ਼ ਕਾਰਨ 2 ਮੰਜ਼ਿਲਾ ਇਮਾਰਤ ਡਿੱਗਣ ਕਾਰਨ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਉੱਥੇ ਹੀ ਕਈ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦਾ ਸ਼ੱਕ ਹੈ , ਹਾਲਾਂਕਿ ਬਿਜਲੀ ਬੰਦ ਹੋਣ ਕਾਰਨ ਡਾਕਟਰਾਂ ਨੂੰ ਵੀ ਮਰੀਜ਼ਾਂ ਦਾ ਇਲਾਜ਼ ਕਰਨ 'ਚ ਪ੍ਰੇਸ਼ਾਨ ਆ ਰਹੀ ਹੈ । ਪ੍ਰਸ਼ਾਸਨ ਵਲੋਂ ਅਧਿਕਾਰੀਆਂ ਨੂੰ ਹੜ੍ਹ ਦੇ ਖਤਰੇ ਵਾਲੇ ਖੇਤਰਾਂ ਵਿਚ ਸੂਚਿਤ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ । ਜਾਣਕਾਰੀ ਅਨੁਸਾਰ ਪਾਣੀ ਦਾ ਪੱਧਰ ਵੱਧਣ ਕਾਰਨ ਨੀਵੇਂ ਇਲਾਕਿਆਂ 'ਚ ਹੜ੍ਹ ਆਉਣ ਦਾ ਖ਼ਤਰਾ ਹੈ ।