ਮੰਦਭਾਗੀ ਖ਼ਬਰ : 6 ਸਾਲਾ ਮਾਸੂਮ ਦੀ ਕਰੰਟ ਲੱਗਣ ਕਾਰਨ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਵਾਲੇ 6 ਸਾਲਾ ਮਾਸੂਮ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਸ਼ੂ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਅੰਸ਼ੂ ਉਨ੍ਹਾਂ ਦਾ ਇਕਲੌਤਾ ਪੁੱਤ ਸੀ ਤੇ ਨਰਸਰੀ 'ਚ ਪੜ੍ਹਦਾ ਸੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸਕੂਲ 'ਚ ਬੱਚਾ ਪਾਣੀ ਪੀਣ ਲਈ ਗਿਆ ਸੀ ਤਾਂ ਹੈਂਡਪੰਪ ਕੋਲ ਬਿਜਲੀ ਦੀ ਤਾਰ ਨਾਲ ਛੂਹ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਤੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸਕੂਲ ਵਿੱਚ ਭੰਨਤੋੜ ਕੀਤੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕੀਤਾ ਤੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।