ਮੰਦਭਾਗੀ ਖ਼ਬਰ : ਮੋਟਰਸਾਈਕਲ ਸਾਹਮਣੇ ਪਸ਼ੂ ਆਉਣ ਨਾਲ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ੇਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੋਟਰਸਾਈਕਲ ਸਾਹਮਣੇ ਪਸ਼ੂ ਆਉਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਦੇਰ ਰਾਤ ਰਵਿੰਦਰ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਮੋਟਰਸਾਈਕਲ ਇੱਕ ਆਵਾਰਾ ਪਸ਼ੂ ਨਾਲ ਟਕਰਾ ਗਿਆ ਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਨੌਜਵਾਨ ਦੀ ਮ੍ਰਿਤਕ ਦੀ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

More News

NRI Post
..
NRI Post
..
NRI Post
..