ਮੰਦਭਾਗੀ ਖ਼ਬਰ : ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਵਿਕਅਤੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਾਚੌਰ -ਗੜ੍ਹਸੰਕਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਮਲਜੀਤ ਸਿੰਘ ਤੇ ਗੁਰਜਿੰਦਰ ਸਿੰਘ ਪਿੰਡ ਦੁਰਗਾਪੁਰ ਅੰਬਾਲਾ ਤੋਂ ਆਪਣੇ ਮੋਟਰਸਾਈਕਲ 'ਤੇ ਗੜ੍ਹਸ਼ੰਕਰ ਦੇ ਕੋਲ ਪਿੰਡ ਮੋਲ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋ ਉਹ ਕਸਬਾ ਮਜਾਰੀ ਕੋਲ ਪਹੁੰਚੇ ਤਾਂ ਇੱਕ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ ।ਇਸ ਹਾਦਸੇ ਦੌਰਾਨ ਕਮਲਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੁਰਜਿੰਦਰ ਸਿੰਘ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਉੱਥੇ ਕੁਝ ਸਮੇ ਬਾਅਦ ਉਸ ਨੇ ਵੀ ਦਮ ਤੋੜ ਦਿੱਤਾ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।