ਮੰਦਭਾਗੀ ਖ਼ਬਰ : 2 ਭਰਾਵਾਂ ਦੀ ਮੌਤ ਤੋਂ ਬਾਅਦ ਤੀਜੇ ਦੀ ਵੀ ਨਸ਼ੇ ਨੇ ਲਈ ਜਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਬਰਾੜ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਿਰਮਲ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਰੋਂਦੇ ਹੋਈ ਕਿਹਾ ਉਸ ਦਾ ਪੁੱਤ ਨਸ਼ੇ ਦਾ ਆਦੀ ਸੀ ਤੇ ਨਸ਼ਾ ਲੈਣ ਤੋਂ ਬਾਅਦ ਅਚਾਨਕ ਉਸ ਦੀ ਮੌਤ ਹੋ ਗਈ। ਉੱਥੇ ਹੀ 4 ਸਾਲ ਪਹਿਲਾਂ ਉਨ੍ਹਾਂ ਦੇ 2 ਪੁੱਤਰਾਂ ਜਗਰੂਪ ਸਿੰਘ ਤੇ ਪਰਮਜੀਤ ਸਿੰਘ ਦੀ ਵੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ । ਦੁੱਖੀ ਮਾਤਾ ਨੇ ਕਿਹਾ ਕਿ ਨਸ਼ੇ ਨੇ ਸਾਡਾ ਸਾਰਾ ਘਰ ਖਾ ਲਿਆ। ਇਸ ਘਟਨਾ ਨਾਲ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ,ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।

More News

NRI Post
..
NRI Post
..
NRI Post
..