ਮੰਦਭਾਗੀ ਖ਼ਬਰ: ਦਾਜ ਦੀ ਬਲੀ ਚੜ੍ਹੀ ਇੱਕ ਹੋਰ ਵਿਆਹੁਤਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਾਜ਼ ਖ਼ਾਤਰ ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨੂੰ ਜ਼ਹਿਰ ਖੁਆ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਪਤੀ ਨੂੰ ਸਰਕਾਰੀ ਨੌਕਰੀ ਮਿਲਣ 'ਤੇ ਸਹੁਰੇ ਵਾਲੇ ਦਾਜ 'ਚ ਕਾਰ ਦੀ ਮੰਗ ਕਰ ਰਹੇ ਸਨ ।ਮ੍ਰਿਤਕਾ ਦੇ ਭਰਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ੀਆਂ ਦੀ ਪਛਾਣ ਪਤੀ ਹਰਦੀਪ ਸਿੰਘ, ਸਹੁਰਾ ਗਰੁਬਚਨ ਸਿੰਘ ,ਸੱਸ ਕ੍ਰਿਸ਼ਨਾ ਰਾਣੀ ਦੇ ਰੂਪ 'ਚ ਹੋਈ ਹੈ ,ਹਾਲਾਂਕਿ ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

ਪੀੜਤਾ ਦੇ ਭਰਾ ਮਨਜੀਤ ਸਿੰਘ ਨੇ ਸ਼ਿਕਾਇਤ 'ਚ ਕਿਹਾ ਕਿ ਉਸ ਦੀ ਭੈਣ ਪਰਮਜੀਤ ਕੌਰ ਦਾ ਵਿਆਹ ਸਾਢੇ 3 ਸਾਲ ਪਹਿਲਾਂ ਹਰਦੀਪ ਸਿੰਘ ਨਾਲ ਹੋਇਆ ਸੀ। ਵਿਆਹ 'ਚ ਹੈਸੀਅਤ ਮੁਤਾਬਕ ਦਾਜ ਦਿੱਤਾ ਗਿਆ ਸੀ ਪਰ ਭੈਣ ਦੇ ਸਹੁਰੇ ਪਰਿਵਾਰ ਵਲੋਂ ਲਗਾਤਾਰ ਕਾਰ ਦੀ ਮੰਗ ਕੀਤੀ ਜਾ ਰਹੀ ਸੀ ।ਜਿਸ ਕਾਰਨ ਭੈਣ ਦੇ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕੀਤੀ ਜਾਂਦੀ ਸੀ ਤੇ ਅੱਜ ਵੀ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੇ ਜ਼ਹਿਰ ਖੁਆ ਦਿੱਤਾ। ਸੂਚਨਾ ਮਿਲਦੇ ਹੀ ਉਹ ਭੈਣ ਦੇ ਸਹੁਰੇ ਘਰ ਪਹੁੰਚਿਆ ਤੇ ਪਰਮਜੀਤ ਨੂੰ ਹਸਪਤਾਲ ਭਰਤੀ ਕਾਰਵਾਈ ,ਉੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ।