ਮੰਦਭਾਗੀ ਖ਼ਬਰ : ਦਾਜ ਦੀ ਬਲੀ ਚੜ੍ਹੀ ਇੱਕ ਹੋਰ ਨਵ -ਵਿਆਹੁਤਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਲੋਟ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਔਲਖ 'ਚ ਦਾਜ ਦੇ ਲਾਲਚ 'ਚ 6 ਮਹੀਨੇ ਪਹਿਲਾਂ ਵਿਆਹੀ ਧੀ ਦਾ ਸੁਹਰੇ ਪਰਿਵਾਰ ਨੇ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਨੇ ਬਿਆਨਾਂ 'ਚ ਕਿਹਾ ਕਿ ਉਸ ਦੀ ਭੈਣ ਰਮਨਦੀਪ ਕੌਰ ਦਾ ਵਿਆਹ 6 ਮਹੀਨੇ ਪਹਿਲਾਂ ਰਣਜੀਤ ਸਿੰਘ ਨਾਲ ਹੋਇਆ ਸੀ । ਵਿਆਹ 'ਚ ਉਨ੍ਹਾ ਨੇ ਕਾਰ ਸਮੇਤ ਦਾਜ ਦਾ ਸਾਰਾ ਸਾਮਾਨ ਦਿੱਤਾ ਸੀ ਪਰ ਕੁਝ ਦਿਨਾਂ ਬਾਅਦ ਹੀ ਸਹੁਰੇ ਪਰਿਵਾਰ ਵਲੋਂ ਰਮਨਦੀਪ ਨੂੰ ਦਾਜ ਲਈ ਪ੍ਰੇਸ਼ਾਨ ਤੇ ਕੁੱਟਮਾਰ ਕੀਤੀ ਜਾਣ ਗਈ।

ਬੀਤੀ ਦਿਨੀਂ ਰਮਨਦੀਪ ਕੌਰ ਦੀ ਕੁੱਟਮਾਰ ਕੀਤੀ ਗਈ । ਇਸ ਸਬੰਧੀ ਉਸ ਦੇ ਫੋਨ ਕਰਕੇ ਪੇਕੇ ਘਰ ਦੱਸਿਆ ਸੀ । ਉਸ ਤੋਂ ਬਾਅਦ ਉਨ੍ਹਾਂ ਫੋਨ ਕੀਤਾ ਪਰ ਉਸ ਨਾਲ ਸੰਪਰਕ ਨਹੀ ਹੋ ਸਕਿਆ ,ਜਦੋ ਉਨ੍ਹਾਂ ਨੇ ਪਿੰਡ ਪਹੁੰਚ ਦੇਖਿਆ ਤਾਂ ਰਮਨਦੀਪ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਕਤਲ ਕਰਨ ਤੋਂ ਪਹਿਲਾਂ ਉਸ ਨੂੰ ਬੈਲਟਾਂ ਨਾਲ ਕੁੱਟਿਆ ਗਿਆ। ਜਿਸ ਦੇ ਨਿਸ਼ਾਨ ਉਸ ਦੇ ਸਰੀਰ 'ਤੇ ਹਾਲੇ ਵੀ ਹਨ। ਫਿਲਹਾਲ ਪੁਲਿਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨਾਂ 'ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।