ਮੰਦਭਾਗੀ ਖ਼ਬਰ : ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰੂਹਰਸਹਾਏ ਦੇ ਰਹਿਣ ਵਾਲੇ ਅੰਕੁਸ਼ ਮਾਨਕਟਾਲਾ ਦਾ ਕੈਨੇਡਾ 'ਚ ਲੰਬੀ ਬਿਮਾਰੀ ਤੋਂ ਬਾਅਦ ਅੱਜ ਮੌਤ ਹੋ ਗਈ। ਦੱਸਿਆ ਜਾ ਰਿਹਾ ਮ੍ਰਿਤਕ ਅੰਕੁਸ਼ ਮਾਨਕਟਾਲਾ ਵਾਸੀ ਮੰਡੀ ਗੁਰੂਹਰਸਹਾਏ ਕਈ ਸਾਲਾਂ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ । ਭਿਆਨਕ ਬਿਮਾਰੀ ਹੋਣ ਕਾਰਨ ਉਸ ਦੀ ਅਚਾਨਕ ਸਿਹਤ ਵਿਗੜ ਗਈ। ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ,ਉੱਥੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।