
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਚਿੱਟੇ ਦਾ ਨਸ਼ਾ ਰੋਕਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਹੁਣ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਹੰਬੜਾਂ 'ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ । ਦੱਸਿਆ ਜਾ ਰਿਹਾ ਗਰੀਬ ਪਰਿਵਾਰ ਦਾ ਨੌਜਵਾਨ ਜਸਪ੍ਰੀਤ ਸਿੰਘ, ਜੋ ਕਿ ਚਿੱਟੇ ਦਾ ਨਸ਼ਾ ਕਰਨ ਦਾ ਆਦਿ ਸੀ ਤੇ ਉਹ ਰੋਜ਼ਾਨਾ ਹੀ ਨਸ਼ੇ ਦੇ ਟੀਕੇ ਲਗਾਉਂਦਾ ਸੀ ।ਬੀਤੀ ਦਿਨੀ ਟੀਕੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਗਈ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਖਬਰਾਂ
Rimpi Sharma
Rimpi Sharma