ਮੰਦਭਾਗੀ ਖ਼ਬਰ : ਬਿਆਸ ‘ਚ ਹੋਈ ਬੇਅਦਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਬੇਅਦਬੀ ਦੇ ਮਾਮਲੇ ਦੇਖਣ ਨੂੰ ਮਿਲ ਰਹੇ ਹਨ,ਉਥੇ ਹੀ ਹੁਣ ਅੰਮ੍ਰਿਤਸਰ ਦੇ ਕਸਬਾ ਬਿਆਸ 'ਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀਜਗ੍ਹਾ ਦਾ ਜਾਇਜ਼ਾ ਲਿਆ ਗਿਆ। ਇਸ ਮਾਮਲੇ ਨੂੰ ਲੈ ਕੇ ਭਾਈ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਿਆਸ ਰੇਲਵੇ ਸਟੇਸ਼ਨ ਕੋਲ ਗੁਟਕਾ ਸਾਹਿਬ ਦੇ ਅੰਗ ਖਿਲਰੇ ਹੋਏ ਸੀ। ਗੁਰੂਦੁਆਰਾ ਸਿੰਘ ਸਭਾਂ ਸਾਹਿਬ ਦੇ ਗ੍ਰੰਥੀ ਨੇ ਗੁਰੂ ਸਾਹਿਬ ਦੇ ਅੰਗਾਂ ਨੂੰ ਇਕੱਤਰ ਕੀਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।