ਮੰਦਭਾਗੀ ਖ਼ਬਰ : ਨਸ਼ੇੜੀ ਪਤੀ ਨੇ ਪਤਨੀ ਨਾਲ ਕੁੱਟਮਾਰ ਕਰਕੇ ਦਿੱਤੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਪਨਗਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ੍ਰੀ ਚਮਕੌਰ ਸਾਹਿਬ ਕੋਲ ਪੈਂਦੇ ਪਿੰਡ ਬਰਸਾਲਪੁਰ 'ਚ ਇੱਕ ਪਤੀ ਨੇ ਆਪਣੀ ਪਤਨੀ ਨਾਲ ਕੁੱਟਮਾਰ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਦੋਸ਼ੀ ਨਸ਼ੇ ਦਾ ਆਦੀ ਹੈ ,ਜਿਸ ਨੇ ਬੀਤੀ ਰਾਤ ਨਸ਼ੇ 'ਚ ਆਪਣੀ ਪਤਨੀ ਰੀਨਾ ਨਾਲ ਬੁਰੀ ਤਰਾਂ ਕੁੱਟਮਾਰ ਕੀਤੀ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੋਸ਼ੀ ਦੀ ਪਛਾਣ ਸ਼ਰਨਜੀਤ ਸਿੰਘ ਦੇ ਰੂਪ 'ਚ ਹੋਈ ਹੈ । ਉਸ ਦੇ 3 ਬੱਚੇ ਵੀ ਹਨ। ਇਸ ਘਟਨਾ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ਼ ਕਰ ਲਿਆ । ਫਿਲਹਾਲ ਪੁਲਿਸ ਨੇ ਦੋਸ਼ੀ ਸ਼ਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..