ਮੰਦਭਾਗੀ ਖ਼ਬਰ : ਨਸ਼ੇ ਨੇ ਲਈ 23 ਸਾਲਾਂ ਨੌਜਵਾਨ ਦੀ ਜਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦੇਰ ਰਾਤ ਇੱਕ ਸੁੰਨਸਾਨ ਇਲਾਕੇ 'ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਕੋਲ ਪਏ ਟੀਕੇ ਤੋਂ ਪਤਾ ਲੱਗ ਰਿਹਾ ਸੀ ਕਿ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਹੈ। ਦੱਸਿਆ ਜਾ ਰਿਹਾ G -2 ਅਸਟੇਟ ਕਾਲੋਨੀ ਦੇ ਇੱਕ ਸੁੰਨਸਾਨ ਇਲਾਕੇ ਥਾਂ ਤੋਂ ਲੰਘਦੇ ਵਿਅਕਤੀ ਨੇ ਮੋਟਰਸਾਈਕਲ ਖੜ੍ਹਾ ਦੇਖਿਆ ਤਾਂ ਨਾਲ ਹੀ ਇੱਕ ਨੌਜਵਾਨ ਵੀ ਡਿੱਗਿਆ ਹੋਇਆ ਸੀ । ਇਸ ਬਾਰੇ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਜੇਬ 'ਚੋ ਮਿਲੇ ਦਸਤਾਵੇਜ਼ ਦੇ ਆਧਾਰ 'ਤੇ ਉਸ ਦੀ ਪਛਾਣ ਸੁਖਅੰਮ੍ਰਿਤ ਸਿੰਘ ਦੇ ਰੂਪ 'ਚ ਹੋਈ ਹੈ । ਪੁਲਿਸ ਨੂੰ ਮ੍ਰਿਤਕ ਨੌਜਵਾਨ ਦੀ ਲਾਸ਼ ਕੋਲ ਨਸ਼ੇ ਨਾਲ ਭਰਿਆ ਟੀਕਾ ਵੀ ਮਿਲੀਆਂ । ਜਿਸ ਤੋਂ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।