
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਕਸਬਾ ਪੱਟੀ ਵਿਖੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ । ਮ੍ਰਿਤਕ ਨੌਜਵਾਨ ਆਪਣੇ ਪਿੱਛੇ 2 ਬੱਚੇ ਤੇ ਪਤਨੀ ਨੂੰ ਛੱਡ ਗਿਆ । ਮ੍ਰਿਤਕ ਰਣਜੀਤ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦਾ ਮੁੰਡਾ ਰਣਜੀਤ ਸਿੰਘ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਕਰ ਰਿਹਾ ਸੀ ਤੇ ਬੀਤੀ ਦਿਨੀ ਉਸ ਨੇ ਆਪਣੀ ਬਾਂਹ 'ਚ ਨਸ਼ੇ ਦਾ ਟੀਕਾ ਲਗਾ ਲਿਆ । ਜਿਸ ਕਰਕੇ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।