ਮੰਦਭਾਗੀ ਖ਼ਬਰ : ਵਿਦੇਸ਼ ‘ਚ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਲ੍ਹੇ ਦੇ ਹਲਕਾ ਫਿਲੌਰ ਦੇ 2 ਪਿੰਡਾਂ ਮਹਿਸਮਪੁਰ ਤੇ ਚਚਰਾੜੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਦੇਸ਼ 'ਚ ਇੱਕ ਪਤੀ -ਪਤਨੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਸੁਖਵਿੰਦਰ ਸਿੰਘ ਤੇ ਉਸ ਦੀ ਪਤਨੀ ਕਿਰਨਦੀਪ ਕੌਰ ਵਾਸੀ ਚਚਰਾੜੀ ਜ਼ਿਲ੍ਹਾ ਜਲੰਧਰ ਦਾ ਮਨੀਲਾ ਵਿਖੇ ਘਰ ਅੰਦਰ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਜੁੜੀ ਇੱਕ CCTV 'ਚ ਸਾਹਮਣੇ ਆਈ ਹੈ ।ਮ੍ਰਿਤਕ ਦੇ ਭਰਾ ਲਖਵੀਰ ਸਿੰਘ ਨੇ ਕਿਹਾ ਉਹ ਕੁਝ ਸਮਾਂ ਪਹਿਲਾਂ ਹੀ ਪੰਜਾਬ ਵਾਪਸ ਆਇਆ ਹੈ। CCTV ਵੀਡੀਓ ਤੋਂ ਪਤਾ ਲੱਗਾ ਹੈ ਕਿ ਇੱਕ ਕਾਤਲ ਨੇ ਉਨ੍ਹਾਂ ਦੇ ਮਨੀਲਾ ਵਿਖੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੇ ਭਰਾ ਦੇ 3 ਗੋਲੀਆਂ ਮਾਰੀਆਂ ।

ਇਸ ਤੋਂ ਬਾਅਦ ਉਸ ਦੀ ਪਤਨੀ ਕਿਰਨਦੀਪ ਕੌਰ, ਜੋ ਕਿ ਗੋਲੀਆਂ ਦੀ ਆਵਾਜ਼ ਸੁਣ ਕੇ ਬਾਹਰ ਆਈ ,ਉਸ ਦੇ ਵੀ 2 ਗੋਲੀਆਂ ਮਾਰ ਦਿੱਤੀਆਂ ਗਿਆ। ਮ੍ਰਿਤਕ ਸੁਖਵਿੰਦਰ ਸਿੰਘ 19 ਸਾਲਾਂ ਤੋਂ ਮਨੀਲਾ ਵਿਖੇ ਫਾਇਨਾਂਸ ਦਾ ਕਾਰੋਬਾਰ ਕਰ ਰਹੇ ਸਨ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।ਇਸ ਘਟਨਾ ਨਾਲ ਕਿਰਨਦੀਪ ਕੌਰ ਦੇ ਪੇਕੇ ਪਿੰਡ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੇ ਪਿਤਾ ਨੇ ਕਿਹਾ ਉਨ੍ਹਾਂ ਦੀ ਬੱਚੀ ਦੇ ਵਿਆਹ ਨੂੰ 3 ਸਾਲ ਹੋਏ ਸਨ। ਉਨ੍ਹਾਂ ਨੂੰ ਬੀਤੀ ਦਿਨੀਂ ਹੀ ਇਸ ਘਟਨਾ ਬਾਰੇ ਪਤਾ ਲੱਗਾ ਹੈ ।ਉਨ੍ਹਾਂ ਨੇ ਕਿਹਾ ਉਨ੍ਹਾਂ ਦੇ ਜਵਾਈ ਸੁਖਵਿੰਦਰ ਸਿੰਘ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀ ਸੀ ।ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।