ਮੰਦਭਾਗੀ ਖ਼ਬਰ : ਅਮਰੀਕਾ ‘ਚ ਲੁੱਟ ਦੌਰਾਨ ਭਾਰਤੀ ਨੌਜਵਾਨ ਦੀ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕੈਲੀਫੋਰਨੀਆ ਸੂਬੇ ਵਿੱਚ ਇੱਕ ਸ਼ਰਾਬ ਦੀ ਦੁਕਾਨ 'ਤੇ ਲੁੱਟ ਦੀ ਨੀਯਤ ਨੂੰ ਲੈ ਕੇ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਭਾਰਤ ਤੋਂ ਹਰਿਆਣਾ ਨਾਲ ਪਿਛੋਕੜ ਰੱਖਣ ਆਲੇ ਪਰਿਵਾਰ ਦੇ 20 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਅਨੁਸਾਰ 16 ਸਾਲਾਂ ਨੌਜਵਾਨ ਵਲੋਂ ਸ਼ਰਾਬ ਸਟੋਰ 'ਤੇ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ । ਨੌਜਵਾਨ 'ਤੇ ਲੁਟੇਰਿਆਂ ਨੇ ਇੱਕ- ਦੂਜੇ 'ਤੇ ਗੋਲੀਆਂ ਚਲਾਈਆਂ। ਅਧਿਕਾਰੀਆਂ ਨੇ ਦੱਸਿਆ ਕਿ ਇੱਕ 20 ਸਾਲਾਂ ਸ਼ਰਾਬ ਸਟੋਰ ਮਾਲਕ ਤੇ ਇੱਕ 16 ਸਾਲਾਂ ਸ਼ੱਕੀ ਵਿਅਕਤੀਆਂ ਦੀ ਹਥਿਆਰਬੰਦ ਲੁੱਟ ਦੌਰਾਨ ਹੋਈ ਗੋਲੀਬਾਰੀ ਦੌਰਾਨ ਮੌਤ ਹੋ ਗਈ। ਇਹ ਘਟਨਾ ਦੇਰ ਰਾਤ 11 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਕ੍ਰਿਸ਼ਨ ਸਿੰਘ ਦੇ ਰੂਪ 'ਚ ਹੋਈ ਹੈ ।ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ।