ਮੰਦਭਾਗੀ ਖ਼ਬਰ : ਭਿਆਨਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਕੈਲੀਫ਼ੋਰਨੀਆ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਭੋਗਪੁਰ ਦੇ ਇਕ 29 ਸਾਲਾ ਨੌਜਵਾਨ ਸਵਿੰਦਰ ਸਿੰਘ ਦੀ ਭਿਆਨਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਟਰੱਕ ਪਲਟਣ ਨਾਲ ਇਹ ਹਾਦਸਾ ਵਾਪਰਿਆ ਹੈ ।ਸਵਿੰਦਰ ਸਿੰਘ 2013 ਵਿੱਚ ਰੋਜ਼ੀ -ਰੋਟੀ ਲਈ ਵਿਦੇਸ਼ ਗਿਆ ਸੀ । ਉਹ ਇਥੇ ਟਰੱਕ ਡਰਾਈਵਰ ਸੀ ਤੇ ਉਹ ਜਦੋ ਟਰੱਕ ਚਲਾ ਰਿਹਾ ਸੀ ਤਾਂ ਅਚਾਨਕ ਉਸ ਦੀ ਝੋਕ ਲੱਗ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਸਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿਛਲੇ ਸਾਲ ਹੀ ਸਵਿੰਦਰ ਸਿੰਘ ਦੇ ਵੱਡੇ ਭਰਾ ਦੀ ਮੌਤ ਹੋਈ ਸੀ। 2 ਜਵਾਨ ਪੁੱਤਰਾਂ ਦੀ ਮੌਤ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸਵਿੰਦਰ ਸਿੰਘ ਦਾ ਅਜੇ ਵਿਆਹ ਨਹੀਂ ਹੋਇਆ ਸੀ। ਉਸ ਦੇ ਪਰਿਵਾਰ ਦਾ ਗੁਜ਼ਾਰਾ ਉਸ ਦੇ ਸਿਰ ਤੇ ਚਲਦਾ ਸੀ। ਪਰਿਵਾਰ ਨੇ ਮ੍ਰਿਤਕ ਦੇਹ ਨੂੰ ਪੰਜਾਬ ਭੇਜਣ ਦੀ ਮੰਗ ਕੀਤੀ ਹੈ ।