ਮੰਦਭਾਗੀ ਖ਼ਬਰ : Canada ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਵਿਦੇਸ਼ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਗੁਰਪ੍ਰਤਾਪ ਸਿੰਘ ਕੈਨੇਡਾ 'ਚ ਪੜ੍ਹਾਈ ਲਈ ਗਿਆ ਸੀ। ਪਿਛਲੇ 5 ਸਾਲਾਂ ਤੋਂ ਕੈਨੇਡਾ ਰਹਿੰਦਾ ਸੀ, ਹੁਣ ਅਚਾਨਕ ਇਸ ਨੌਜਵਾਨ ਦੀ ਮੌਤ ਦੀ ਸੂਚਨਾ ਆਈ ਹੈ। ਗੁਰਪ੍ਰਤਾਪ ਸਿੰਘ ਦੀ ਕੈਨੇਡਾ 'ਚ ਸ਼ੱਕੀ ਹਾਲਤ 'ਚ ਮੌਤ ਹੋ ਗਈ। ਇਸ ਖ਼ਬਰ ਨਾਲ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।