ਮੰਦਭਾਗੀ ਖ਼ਬਰ : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦਾ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕੁਲਵਿੰਦਰ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਦੱਸਿਆ ਜਾ ਰਿਹਾ ਕੁਲਵਿੰਦਰ ਸਿੰਘ ਵਾਸੀ ਬਰਨਾਲਾ 5 ਸਾਲਾਂ ਤੋਂ ਰੋਜ਼ੀ - ਰੋਟੀ ਲਈ ਮਨੀਲਾ ਗਿਆ ਸੀ । ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਦੱਸ ਦਈਏ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੇ ਪਿਤਾ ਦੀ ਕਾਫੀ ਸਮੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।