ਮੰਦਭਾਗੀ ਖ਼ਬਰ : ਕੁਝ ਮਹੀਨੇ ਪਹਿਲਾਂ ਵਿਆਹੀ ਧੀ ਦੀ ਲਾਸ਼ ਦੇਖ ਪੇਕੇ ਪਰਿਵਾਰ ਦਾ ਰੋ -ਰੋ ਬੁਰਾ ਹਾਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਨਾਮ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਸ਼ੇਰੇ ਵਿੱਚ ਕੁਝ ਮਹੀਨੇ ਪਹਿਲਾਂ ਵਿਆਹੀ ਧੀ ਦੀ ਲਾਸ਼ ਦੇਖ ਪੇਕੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੋ ਗਿਆ ਹੈ। ਪੁਲਿਸ ਨੇ ਸਹੁਰੇ ਪਰਿਵਾਰ ਖ਼ਿਲਾਫ਼ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਮਾਮਲਾ ਦਰਜ਼ ਕਰ ਲਿਆ ਹੈ। ਇਸ ਮਾਮਲੇ ਸਬੰਧੀ ਸੁਖਚੈਨ ਸਿੰਘ ਨੇ ਬਿਆਨਾਂ ਵਿੱਚ ਕਿਹਾ ਕਿ ਉਸ ਦੀ ਭੈਣ ਸੰਦੀਪ ਕੌਰ ਦਾ ਵਿਆਹ ਦਿਲਪ੍ਰੀਤ ਸਿੰਘ ਨਾਲ ਪਿੰਡ ਸ਼ੇਰੇ ਵਿਖੇ ਹੋਇਆ ਸੀ ਤੇ ਭੈਣ ਦੇ ਵਿਆਹ 'ਤੇ 60 ਲੱਖ ਰੁਪਏ ਦਾ ਖਰਚ ਕੀਤਾ ਪਰ ਫਿਰ ਵੀ ਭੈਣ ਸੰਦੀਪ ਕੌਰ ਦੇ ਸਹੁਰੇ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ।

ਪਿਛਲੇ ਦਿਨੀਂ ਸੰਦੀਪ ਨੇ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੂੰ ਘਰ ਬੁਲਾਇਆ , ਪੀੜਤਾ ਨੇ ਸਹੁਰੇ ਪਰਿਵਾਰ ਨੂੰ ਸਮਝਾਲਿਆਂ ਤੇ ਕਿਹਾ ਉਹ ਆਪਣੀ ਭੈਣ ਨੂੰ ਨਾਲ ਲੈ ਜਾਣ ਪਰ ਉਨ੍ਹਾਂ ਨੇ ਨਾਲ ਭੇਜਣ ਤੋਂ ਇਨਕਾਰ ਕਰ ਦਿੱਤਾ ,ਫਿਰ ਉਹ ਸਾਰੇ ਘਰ ਵਾਪਸ ਚੱਲੇ ਗਏ । ਉਨ੍ਹਾਂ ਨੇ ਦੱਸਿਆ ਕਿ ਬੀਤੀ ਦਿਨੀਂ ਸਾਨੂੰ ਕਮਲਜੀਤ ਸਿੰਘ ਦਾ ਫੋਨ ਆਇਆ ਕਿ ਉਸ ਦੀ ਭੈਣ ਦੀ ਮੌਤ ਹੋ ਚੁੱਕੀ ਹੈ ਤੇ ਸੁਨਾਮ ਹਸਪਤਾਲ 'ਚ ਆ ਜਾਓ ।

ਜਦੋ ਉਹ ਸੰਦੀਪ ਦੇ ਘਰ ਪਹੁੰਚੇ ਤਾਂ ਉਸ ਦੇ ਸਹੁਰੇ ਪਰਿਵਾਰ ਨੇ ਕਿਹਾ ਉਹ ਸੰਗਰੂਰ ਦੇ ਹਸਪਤਾਲ ਵਿੱਚ ਦਾਖ਼ਲ ਹੈ । ਜਦੋ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸੰਦੀਪ ਕੌਰ ਦੀ ਮੌਤ ਹੋ ਚੁੱਕੀ ਹੈ । ਲਾਸ਼ ਨੂੰ ਉਸ ਦਾ ਸਹੁਰਾ ਪਰਿਵਾਰ ਆਪਣੇ ਨਾਲ ਲੈ ਗਿਆ ,ਫਿਰ ਜਦੋ ਉਨ੍ਹਾਂ ਨੇ ਪਿੰਡ ਸ਼ੇਰੇ ਜਾ ਕੇ ਦੇਖਿਆ ਤਾਂ ਉਸ ਦੀ ਭੈਣ ਦਾ ਸਹੁਰਾ ਪਰਿਵਾਰ ਘਰੋਂ ਫਰਾਰ ਹੋ ਚੁੱਕਾ ਸੀ ਤੇ ਉਸ ਦੀ ਭੈਣ ਸੰਦੀਪ ਦੀ ਮ੍ਰਿਤਕ ਦੇਹ ਗੱਡੀ 'ਚ ਪਈ ਸੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।