ਮੰਦਭਾਗੀ ਖ਼ਬਰ : ਪਿਤਾ ਦੀ ਰਿਵਾਲਵਰ ‘ਚੋ ਚੱਲੀ ਗੋਲੀ , ਨੌਜਵਾਨ ਦੀ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਬਾਜੇਕੇ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ( 17) ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਕਿਹਾ ਗੁਰਬਿੰਦਰ ਸਿੰਘ ਨੇ 11ਵੀ ਪਾਸ ਕੀਤੀ ਸੀ। ਬੀਤੀ ਦਿਨੀਂ ਜਦੋ ਉਹ ਆਪਣੇ ਪਿਤਾ ਸੁਖਵਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ ।ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ । ਪਰਿਵਾਰਿਕ ਮੈਬਰਾਂ ਵਲੋਂ ਇਸ ਨੂੰ ਮੌਕੇ 'ਤੇ ਹੀ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।ਪੁਲਿਸ ਅਧਿਕਾਰੀ ਨੇ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਘਟਨਾ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ ।