ਮੰਦਭਾਗੀ ਖ਼ਬਰ : 2 ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, 1 ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 2 ਮੋਟਰਸਾਈਕਲਾਂ ਦੀ ਭਿਆਨਕ ਟੱਕਰ ਦੌਰਾਨ 1 ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਹ ਘਟਨਾ ਪਿੰਡ ਅਜਨਾਲਾ ਕੋਲ ਵਾਪਰੀ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਲਈ ਆਪਣੇ ਘਰ ਆ ਰਿਹਾ ਸੀ ,ਜਦੋ ਉਹ ਪਿੰਡ ਅਜਨਾਲਾ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਵਿਅਕਤੀ ਨਾਲ ਉਸ ਦੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਲਵਪ੍ਰੀਤ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਲਿਜਾਂਦੇ ਸਮੇ ਦਮ ਤੋੜ ਦਿੱਤਾ, ਜਦਕਿ ਦੂਜੀ ਬਾਈਕ ਤੇ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।