ਮੰਦਭਾਗੀ ਖ਼ਬਰ : ਦਾਣਾ ਮੰਡੀ ‘ਚੋ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰਿਕ ਮੈਬਰਾਂ ਦੇ ਵੱਡੇ ਦੋਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਜਨਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਦਾਣਾ ਮੰਡੀ ਵਿਖੇ 1 ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਪੁਲਿਸ ਅਧਿਕਾਰੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਅਜਨਾਲਾ ਦੀ ਦਾਣਾ ਮੰਡੀ 'ਚੋ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਦੀ ਪਛਾਣ ਪ੍ਰਦੀਪ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਮੂੰਹ ਤੇ ਸਿਰ 'ਤੇ ਕਾਫੀ ਸੱਟਾਂ ਦੇ ਨਿਸ਼ਾਨ ਮਿਲੇ ਹਨ ਤੇ ਲਾਸ਼ ਕੋਲ ਇੱਕ ਪੁਰਾਣਾ ਚਾਕੂ ਤੇ ਟੁੱਟੀ ਹੋਈ ਬੋਤਲ ਮਿਲੀ ਹੈ। ਉਨ੍ਹਾਂ ਨੇ ਕਿਹਾ ਪੁਲਿਸ ਟੀਮ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਪ੍ਰਦੀਪ ਸਿੰਘ ਦਾ ਕਤਲ ਕੀਤਾ ਗਿਆ ਕਿਉਕਿ ਲਾਸ਼ ਕੋਲ ਚਾਕੂ ਤੇ ਟੁਟੀ ਹੋਈ ਬੋਤਲ ਮਿਲੀ ਹੈ ।