ਮੰਦਭਾਗੀ ਖ਼ਬਰ : ਮਾਪਿਆਂ ਦੇ ਇਕਲੋਤੇ ਪੁੱਤ ਦੀ ਨਸ਼ੇ ਨੇ ਲਈ ਜਾਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ੇ ਨਾਲ ਰੋਜ਼ਾਨਾ ਹੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਵਲੋਂ ਇਸ ਨੂੰ ਲੈ ਕੇ ਕੋਈ ਕਦਮ ਨਹੀ ਚੁੱਕੇ ਜਾ ਰਹੇ। ਬਠਿੰਡਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ ।ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (23 ਸਾਲ) ਦੇ ਰੂਪ 'ਚ ਹੋਈ ਹੈ । ਜਸਕਰਨ ਸਿੰਘ ਦੀ ਮੌਤ ਹੋਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।ਜਾਣਕਾਰੀ ਮੁਤਾਬਕ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਜਸਕਰਨ ਸਿੰਘ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਨੇ 12ਵੀਂ ਪਾਸ ਕੀਤੀ ਹੋਈ ਸੀ ਪਰ ਉਸ ਕੋਲ ਰੁਜ਼ਗਾਰ ਨਹੀ ਸੀ ।ਪਰਿਵਾਰ ਚਲਾਉਣ ਲਈ ਜਸਕਰਨ ਸਿੰਘ ਮਜ਼ਦੂਰੀ ਕਰਦਾ ਸੀ ।