ਮੰਦਭਾਗੀ ਖ਼ਬਰ : ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਜ਼ਿੰਦਗੀ ਖਤਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਸ਼ਹੂਰ ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਸਾਬਕਾ ਫੋਜੀ ਅਮਰੀਕ ਸਿੰਘ ਨੇ ਜ਼ਿੰਦਗੀ ਖ਼ਤਮ ਕਰ ਲਈ। ਪਰਿਵਾਰਿਕ ਮੈਬਰਾਂ ਨੇ ਕਿਹਾ ਕਿ ਬਿਮਾਰੀ ਦੇ ਚੱਲਦੇ ਉਹ ਕਾਫੀ ਪ੍ਰੇਸ਼ਾਨ ਸਨ ਤੇ ਅੱਜ ਸਵੇਰੇ ਉਨ੍ਹਾਂ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ ਹੈ। ਉਨ੍ਹਾਂ ਨੇ ਕਿਹਾ ਅਮਰੀਕ ਸਿੰਘ ਦੇਰ ਰਾਤ ਰੋਟੀ ਖਾਣ ਤੋਂ ਬਾਅਦ ਆਪਣੇ ਦੂਜੇ ਘਰ ਸੌਣ ਲਈ ਚਲੇ ਗਏ ਸਨ ,ਜਦੋ ਸਵੇਰੇ ਪਰਿਵਾਰਿਕ ਮੈਬਰਾਂ ਨੇ ਉਨ੍ਹਾਂ ਦਾ ਦਰਵਾਜ਼ਾ ਖੋਲ੍ਹਣ ਲਈ ਆਵਾਜ਼ ਮਾਰੀ ਤਾਂ ਉਨ੍ਹਾਂ ਨੇ ਦਰਵਾਜ਼ਾ ਨਹੀ ਖੋਲ੍ਹਿਆ। ਜਿਸ ਤੋਂ ਬਾਅਦ ਕੰਧ ਟੱਪ ਕੇ ਅੰਦਰ ਦੇਖਿਆ ਤਾਂ ਉਨ੍ਹਾਂ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ । ਮੌਕੇ 'ਤੇ ਉਨ੍ਹਾਂ ਨੂੰ ਹੇਠਾਂ ਉਤਾਰ ਕੇ ਹਸਪਤਾਲ ਲਿਜਾਇਆ ਗਿਆ, ਉੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ ।

More News

NRI Post
..
NRI Post
..
NRI Post
..