ਮੰਦਭਾਗੀ ਖ਼ਬਰ : ਪਾਣੀ ਦੀ ਵਾਰੀ ਨੂੰ ਲੈ ਕੇ ਹੋਈ ਲੜਾਈ ਨੇ ਲਿਆ ਖੂਨੀ ਰੂਪ, ਨੌਜਵਾਨ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਧਨੋਲਾ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਣੀ ਦੀ ਵਾਰੀ ਨੂੰ ਲੈ ਕੇ ਹੋਈ ਲੜਾਈ ਨੇ ਖੂਨੀ ਰੂਪ ਲੈ ਲਿਆ। ਦੱਸਿਆ ਜਾ ਰਿਹਾ ਇਸ ਲੜਾਈ ਦੌਰਾਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਬਿੱਟੂ ਸਿੰਘ ਨੇ ਸੁਖਦੇਵ ਸਿੰਘ ਦੀ ਜ਼ਮੀਨ ਠੇਕੇ 'ਤੇ ਲਈ ਹੋਈ ਸੀ ਤੇ ਆਪਣੀ ਜ਼ਮੀਨ ਨੂੰ ਪਾਣੀ ਲਗਾ ਰਿਹਾ ਸੀ, ਉੱਥੇ ਹੀ ਭੁਪਿੰਦਰ ਸਿੰਘ ਤੇ ਮੁਖਤਿਆਰ ਸਿੰਘ ਵਾਸੀ ਕੋਠੇ ਅਕਾਲਗੜ੍ਹ ਆਪਣੀ ਜ਼ਮੀਨ ਨੂੰ ਮੋਟਰ ਰਾਹੀਂ ਪਾਣੀ ਲਗਾ ਰਹੇ ਸਨ ।ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਲੜਾਈ ਹੋ ਗਈ ਤੇ ਬਿੱਟੂ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਬਿੱਟੂ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰ ਲਿਆ ਹੈ ।