ਮੰਦਭਾਗੀ ਖ਼ਬਰ : ਡਾਕਟਰ ਬਣਨ ਦਾ ਸੁਪਨਾ ਲੈ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਮਾਜਰੀ ਦਾ ਰਹਿਣ ਵਾਲਾ ਨੌਜਵਾਨ ਏਕਜੋਤ ਸਿੰਘ(23) ਕੈਨੇਡਾ ਦੇ ਬਰੈਂਪਟਨ ਵਿਖੇ ਡਾਕਟਰ ਦੀ ਪੜ੍ਹਾਈ ਕਰਨ ਉਪਰੰਤ ਡਿਗਰੀ ਕਾਰਨ ਦੀ ਖੁਸ਼ੀ ਦਾ ਇਜ਼ਹਾਰ ਕਰ ਰਿਹਾ ਸੀ ਕਿ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਰਪੰਚ ਪਰਮਿੰਦਰ ਸਿੰਘ ਨੇ ਦੱਸਿਆ ਕਿ ਏਕਜੋਤ ਸਿੰਘ ਮੇਰਾ ਭਤੀਜਾ ਸੀ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ । ਪਿਛਲੇ ਦਿਨੀਂ ਹੀ ਉਸ ਨੇ ਮਿਹਤ ਕਰਕੇ ਪੜ੍ਹਾਈ ਕਰਨ ਤੋਂ ਬਾਅਦ ਡਾਕਟਰੀ ਦੀ ਡਿਗਰੀ ਹਾਸਲ ਕੀਤੀ ਸੀ ਤੇ ਉਹ ਕਾਫੀ ਖੁਸ਼ ਸੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਇਹ ਖੁਸ਼ੀ ਗਮ 'ਚ ਬਦਲ ਜਾਵੇਗੀ । ਏਕਜੋਤ ਸਿੰਘ ਹਾਲੇ ਕੁਆਰਾ ਸੀ, ਇਸ ਦੁੱਖਦਾਈ ਖ਼ਬਰ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।

More News

NRI Post
..
NRI Post
..
NRI Post
..