ਮੰਦਭਾਗੀ ਖ਼ਬਰ : ਜਨਮਦਿਨ ਦੀ ਪਾਰਟੀ ਤੋਂ ਘਰ ਜਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਾਭਾ ਦੇ ਪਿੰਡ ਲਾਹੌਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 19 ਸਾਲਾ ਕਮਲਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਨੇ ਕੁਝ ਦਿਨ ਬਾਅਦ ਪੜ੍ਹਾਈ ਲਈ ਆਸਟ੍ਰੇਲੀਆ ਜਾਣਾ ਸੀ। ਮ੍ਰਿਤਕ ਕਮਲਪ੍ਰੀਤ ਬੀਤੀ ਦਿਨੀਂ ਘਰੋਂ ਕਹਿ ਕੇ ਗਿਆ ਸੀ ਕਿ ਉਹ ਆਪਣੇ ਕਿਸੇ ਦੋਸਤ ਦੇ ਜਨਮ ਦਿਨ ਦੀ ਪਾਰਟੀ 'ਤੇ ਜਾ ਰਿਹਾ ਹੈ ਪਰ ਦੇਰ ਰਾਤ ਉਹ ਆਪਣੇ ਘਰ ਵਾਪਸ ਨਹੀ ਆਇਆ । ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ । ਇਸ ਘਟਨਾ ਨਾਲ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ ।

ਮ੍ਰਿਤਕ ਕਮਲਪ੍ਰੀਤ ਦੇ ਪਿਤਾ ਨੇ ਕਿਹਾ ਕਿ ਕਮਲਪ੍ਰੀਤ ਸਿੰਘ ਬੀਤੀ ਦਿਨੀਂ ਆਪਣੇ ਘਰ ਤੋਂ ਕਿਸੇ ਦੋਸਤ ਦੀ ਜਨਮਦਿਨ ਪਾਰਟੀ 'ਤੇ ਗਿਆ ਸੀ ਪਰ ਬੀਤੀ ਰਾਤ ਬਾਰਿਸ਼ ਜ਼ਿਆਦਾ ਹੋਣ ਕਰਕੇ ਉਸ ਨੂੰ ਅਸੀਂ ਆਪਣੇ ਦੋਸਤ ਘਰ ਰੁੱਕਣ ਲਈ ਕਿਹਾ ਸੀ ਪਰ ਸਵੇਰੇ ਉਸ ਦੇ ਪੁੱਤ ਦੀ ਲਾਸ਼ ਖੇਤਾਂ 'ਚੋ ਮਿਲੀ । ਪਰਿਵਾਰਿਕ ਮੈਬਰਾਂ ਵਲੋਂ ਪ੍ਰਸ਼ਾਸਨ ਕੋਲੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿੰਡ ਲਾਹੌਰ ਦੇ ਕੋਲੋਂ 19 ਸਾਲਾ ਕਮਲਪ੍ਰੀਤ ਨਾਮ ਦੇ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਦੇਖਣ ਤੋਂ ਲੱਗਦਾ ਹੈ ਕਿ ਕਮਲਪ੍ਰੀਤ ਦੀ ਕਿਸੇ ਨਾਲ ਲੜਾਈ ਹੋਈ ਤੇ ਕੁਝ ਦੂਰੀ 'ਤੇ ਜਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਵਲੋਂ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

More News

NRI Post
..
NRI Post
..
NRI Post
..