ਭਾਰਤ ਦਾ ਬਜਟ ਸਿਰਫ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ : CM ਕੈਪਟਨ

by mediateam

ਚੰਡੀਗੜ੍ਹ (Nri Media) : ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਵਿੱਤੀ ਸਾਲ 2020-21 ਦਾ ਬਜਟ ਪੇਸ਼ ਕਰ ਦਿੱਤਾ ਹੈ। ਇਸ ਬਜਟ ਵਿੱਚ ਪੰਜਾਬ ਦੀ ਝੋਲੀ ਕੁਝ ਨਹੀਂ ਆਇਆ। ਜਿਸ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਬਜਟ 2020 ਵਿੱਚ ਪੰਜਾਬ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਹੈ। ਕੇਂਦਰੀ ਬਜਟ ਨੂੰ ਸਿਰੇ ਤੋਂ ਨਕਾਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਜਟ ਸਿਰਫ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਸੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਸਬੰਧੀ ਸਮਾਗਮਾਂ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਿਆ। 

ਸਿੱਖ ਸਭਿਆਚਾਰ ਅਤੇ ਵਿਰਾਸਤ ਨੂੰ ਉਤਸ਼ਾਹਤ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।ਮੁਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਈ ਆਰਥਿਕਤਾ ਸਪੱਸ਼ਟ ਤੌਰ' ਤੇ ਕੋਈ ਤਰਜੀਹ ਨਹੀਂ ਹੈ। ਭਾਜਪਾ ਨਕਾਰਾਤਮਕ ਅਤੇ ਵਿਭਾਜਨਵਾਦੀ ਏਜੰਡੇ ਦੀ ਪੈਰਵੀ ਕਰਨ ਵਿੱਚ ਹੀ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਅਜਿਹਾ ਕੁਝ ਵੀ ਨਹੀਂ ਹੈ, ਜੋ ਕਿ ਆਰਥਿਕ ਸੁਧਾਰਾਂ ਦਾ ਰਾਹ ਪੱਧਰਾ ਕਰ ਸਕੇ ਜਾਂ ਜਨਤਕ ਖਪਤ ਨੂੰ ਵਧਾ ਸਕਦਾ ਹੋਵੇ। ਜੋ ਕਿ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ ਜ਼ਰੂਰੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਸਿਰਫ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਸਮਾਜ ਦੇ ਕਿਸੇ ਵੀ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫ਼ਲ ਰਿਹਾ ਹੈ, ਚਾਹੇ ਉਹ ਕਿਸਾਨ, ਨੌਜਵਾਨ, ਉਦਯੋਗ, ਕਾਰੋਬਾਰ ਜਾਂ ਮੱਧ ਵਰਗ ਅਤੇ ਗਰੀਬ ਲੋਕ ਹੋਣ।ਉਨ੍ਹਾਂ ਕਿਹਾ ਇਹ ਬਜਟ ਕਾਰੋਬਾਰੀ ਭਾਵਨਾਵਾਂ ਨੂੰ ਮੁੜ ਸੁਰਜੀਤ ਕਰਨ ਤੋਂ ਬਹੁਤ ਦੂਰ ਹੈ। ਉਹਨਾਂ ਇਸ ਬਜਟ ਨੂੰ ਗੈਰ ਵਿਜ਼ਨਰੀ ਦੱਸਿਆ, ਜੋ ਲੋਕਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਪ੍ਰਤੀ ਕੇਂਦਰ ਸਰਕਾਰ ਦੀ ਪੂਰੀ ਉਦਾਸੀ ਨੂੰ ਦਰਸਾਉਂਦਾ ਹੈ। ਕੈਪਟਨ ਅਮਰਿੰਦਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਅਰਥ ਵਿਵਸਥਾ ਨੂੰ ਹੋਰ ਗਾਹਿਰੀ ਡੂੰਘਾਈ ਵੱਲ ਲਿਜਾਏਗਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਲਈ ਵੀ ਬਜਟ ਵਿੱਚ ਕੁਝ ਖ਼ਾਸ ਕਦਮ ਨਹੀਂ ਚੁੱਕਿਆ ਗਿਆ।