ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਕੀਤਾ ਤੇਜ਼ਧਾਰ ਹਥਿਆਰ ਨਾਲ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੋਗਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ, ਜਿਥੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਹੀ ਇਕ ਨੌਜਵਾਨ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਨਜੀਤ ਸਿੰਘ ਨਾਂ ਦੇ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਜਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ । ਜਿਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।