ਅਣਪਛਾਤੇ ਵਿਅਕਤੀਆਂ ਨੇ ਸ਼ਹਿਰ ‘ਚ ਲਗਾਈ ਅੱਗ , 9 ਲੋਕਾਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੈਕਸੀਕੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸ਼ਹਿਰ ਟੋਲੂਕਾ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ ਤੇ ਬਾਜ਼ਾਰ 'ਚ ਅੱਗ ਲਗਾਈ ਗਈ। ਇਸ ਘਟਨਾ ਦੌਰਾਨ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਪੁਲਿਸ ਟੀਮ ਵਲੋਂ ਹਸਪਤਾਲ ਭਰਤੀ ਕਰਵਾਇਆ ਗਿਆ। ਅਧਿਕਾਰੀਆਂ ਅਨੁਸਾਰ ਹਮਲਾਵਰਾਂ ਨੇ ਬਾਜ਼ਾਰ ਪਹੁੰਚ ਗੋਲੀਬਾਰੀ ਕੀਤੀ ਤੇ ਫਿਰ ਅੱਗ ਲਗਾਉਣ ਅਤੇ ਭੱਜਣ ਤੋਂ ਪਹਿਲਾਂ ਮਾਰਕੀਟ ਦੇ ਹਿੱਸੇ ਤੇ ਜਲਣਸ਼ੀਲ ਪਦਾਰਥ ਦਾ ਛਿੜਕਾਅ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਵਿੱਚ ਤਿੰਨ ਦੀ ਉਮਰ 18 ਸਾਲ ਤੋਂ ਘੱਟ ਹੈ ਪਰ ਉਨ੍ਹਾਂ ਦੀ ਪਛਾਣ ਨਹੀ ਹੋ ਸਕੀ। ਇਸ ਹਮਲੇ ਦੀ ਹਾਲੇ ਕਿਸੇ ਨੇ ਵੀ ਜਿੰਮੇਵਾਰੀ ਨਹੀ ਲਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।