ਅਣਪਛਾਤੇ ਨੌਜਵਾਨਾਂ ਨੇ ਸਿੱਖ ਨੌਜਵਾਨ ਨਾਲ ਕੀਤੀ ਕੁੱਟਮਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਅਜੀਤ ਨਗਰ ਚੌਂਕ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਇਕ ਸਿੱਖ ਨੌਜਵਾਨ ਨਾਲ ਕੁੱਟਮਾਰ ਕੀਤੀ ਗਈ ਹੈ। ਇਸ ਕੁੱਟਮਾਰ ਦੌਰਾਨ ਉਸ ਦੇ ਕੇਸ ਵੀ ਖੁੱਲ੍ਹ ਗਏ ਹਨ। ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦੇ ਇਹ ਕੁੱਟਮਾਰ ਕੀਤੀ ਗਈ ਹੈ। ਵੀਡੀਓ ਵਿੱਚ ਦੇਖਿਆ ਗਿਆ ਹੈ ਕਿ ਜਦੋ ਖੁੱਲ੍ਹੇ ਵਾਲਾਂ ਨਾਲ ਆਪਣੀ ਜਾਨ ਬਚਾਉਣ ਲਈ ਚੋਂਕ ਵਿੱਚ ਪਹੁੰਚਿਆ ਤਾਂ ਅਣਪਛਾਤੇ ਨੌਜਵਾਨਾਂ ਨੇ ਪਿੱਛੇ ਜਾ ਕੇ ਉਸ ਨਾਲ ਚੋਂਕ ਵਿੱਚ ਹੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਪੁਲਿਸ ਨੇ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।