ਗੋਲਡਨ ਟੈਂਪਲ ਮੇਲ ਰੇਲ ‘ਤੇ ਅਣਪਛਾਤੇ ਨੌਜਵਾਨਾਂ ਨੇ ਮਾਰੇ ਪੱਥਰ , ਦਹਿਸ਼ਤ ਦਾ ਮਾਹੌਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੋਲਡਨ ਟੈਂਪਲ ਮੇਲ ਰੇਲ 'ਤੇ ਕੁਝ ਅਣਪਛਾਤੇ ਨੌਜਵਾਨਾਂ ਨੇ ਪੱਥਰ ਮਾਰੇ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਹਾਦਸੇ ਕਾਰਨ ਯਾਤਰੀਆਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਦੇਰ ਰਾਤ ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੱਲ ਇਹ ਰੇਲ ਬਿਆਸ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਸੀ । ਕੁਝ ਸਮੇ ਬਾਅਦ ਰੇਲਗੱਡੀ 'ਤੇ ਪੱਥਰਬਾਜ਼ੀ ਹੋਣੀ ਸ਼ੁਰੂ ਹੋ ਗਈ । ਯਾਤਰੀ ਪ੍ਰਵੀਨ ਨੇ ਦੱਸਿਆ ਕਿ ਘਟਨਾ ਕਾਰਨ ਰੇਲ ਦੇ ਏਸੀ ਕੋਚ ਬੀ 1 ਤੇ 2 ਦੀਆਂ ਕਈ ਖਿੜਕੀਆਂ ਟੁੱਟ ਗਈਆਂ । ਇਸ ਘਟਨਾ ਦੌਰਾਨ ਕਈ ਲੋਕ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।