ਫਰੀਦਕੋਟ ਵਿਚ ਬੋਲੇ ਰਾਜਨਾਥ ਸਿੰਘ, ਪੰਜਾਬ ‘ਚ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਪਰ ਇਸ ਵਾਰ…

by jaskamal

ਨਿਊਜ਼ ਡੈਸਕ : ਕੇਂਦਰੀ ਰੱਖਿਆ ਰਾਜਨਾਥ ਸਿੰਘ ਭਾਜਪਾ ਦੇ ਉਮੀਦਵਾਰ ਗੌਰਵ ਕੱਕੜ ਦੇ ਹੱਕ ਵਿਚ ਰੈਲੀ ਕਰਨ ਫਰੀਦਕੋਟ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਹਨ। ਰਾਜਨਾਥ ਸਿੰਘ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਫਰੀਦਕੋਟ 'ਚ ਪਹਿਲੀ ਵਾਰ ਸਭਾ ਨੂੰ ਸੰਬੋਧਨ ਕਰਨ ਲਈ ਆਇਆ ਹਾਂ। ਪੰਜਾਬ 'ਚ ਪਹਿਲੇ ਵੀ ਕਈ ਸਭਾਵਾਂ ਨੂੰ ਸੰਬੋਧਨ ਕੀਤਾ ਹੈ ਪਰ ਇਸ ਵਾਰ ਲੋਕਾਂ ਦਾ ਜੋ ਸਮਰਥਨ ਮਿਲ ਰਿਹਾ ਹੈ, ਉਸ ਤੋਂ ਲੱਗ ਰਿਹਾ ਹੈ ਕਿ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ। ਰਾਜਨਾਥ ਨੇ ਕਿਹਾ ਕਿ ਸਿੱਖ ਭਰਾਵਾਂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਕੁਝ ਸਿਆਸਤਦਾਨ ਮਜ਼ਹਬ ਦੀ ਰਾਜਨੀਤੀ ਕਰਦੇ ਹਨ। ਭਾਜਪਾ ਇਨਸਾਨੀਅਤ ਦੀ ਰਾਜਨੀਤੀ ਕਰਦੀ ਹੈ। ਬਹੁਤ ਸਾਰੀਆਂ ਤਾਕਤਾਂ ਸਾਡੇ ਵਿਚਾਲੇ ਫੁਟ ਪਾਉਣ ਦਾ ਕੰਮ ਕਰਨਗੀਆਂ, ਉਨ੍ਹਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਰੈਲੀ 'ਚ ਵੱਡੀ ਗਿਣਤੀ 'ਚ ਔਰਤਾਂ ਅਤੇ ਪਿੰਡ ਦੇ ਲੋਕ ਪਹੁੰਚੇ ਹਨ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵਲੋਂ ਹੈਲੀਪੈਡ ਤੋਂ ਲੈ ਕੇ ਰੈਲੀ ਸਥਾਨ ਤੱਕ ਪੂਰੀ ਤਿਆਰੀ ਕੀਤੀ ਗਈ ਹੈ।

More News

NRI Post
..
NRI Post
..
NRI Post
..