ਕਿਸਾਨਾਂ ਦਾ ਜਲਦ ਮਸਲਾ ਹਲ ਕਰੇ ਕੇਂਦਰ ਸਰਕਾਰ : ਕੇਜ਼ਰੀਵਾਲ

by vikramsehajpal

ਦਿੱਲੀ (ਦੇਵ ਇੰਦਰਜੀਤ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਉਹ ਅਜਿਹਾ ਕਰਦੀ ਹੈ ਤਾਂ ਇਹ ਕਿਸੇ ਦੇ ਸਾਹਮਣੇ ਝੁੱਕਣਾ ਨਹੀਂ ਹੋਵੇਗਾ। ਉਨ੍ਹਾਂ ਨੇ ਸਕੱਤਰੇਤ ’ਚ ਦਿੱਲੀ ਲਈ ਇਕ ਸੈਰ-ਸਪਾਟਾ ਐਪ ਲਾਂਚ ਕਰਨ ਦੇ ਇਕ ਪ੍ਰੋਗਰਾਮ ਤੋਂ ਵੱਖ ਕਿਹਾ,‘‘ਅਸੀਂ ਭਗਤ ਸਿੰਘ ਦੀ ਜਯੰਤੀ ਮਨ੍ਹਾ ਰਹੇ ਹਾਂ।

ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਰਵਉੱਚ ਬਲੀਦਾਨ ਦਿੱਤਾ। ਉਨ੍ਹਾਂ ਨੇ ਇਸ ਦਿਨ ਲਈ ਆਜ਼ਾਦੀ ਦੀ ਲੜਾਈ ਨਹੀਂ ਲੜੀ ਸੀ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸੜਕਾਂ ’ਤੇ ਬੈਠ ਕੇ ਇਕ ਸਾਲ ਤੱਕ ਵਿਰੋਧ ਕਰਨਾ ਪਵੇ।’’ ਸੰਯੁਕਤ ਕਿਸਾਨ ਮੋਰਚੇ ਨੇ ਸੋਮਵਾਰ ਨੂੰ ਭਾਰਤ ਬੰਦ ਦੀ ਅਪੀਲ ਕੀਤੀ, ਜਿਸ ’ਚ 40 ਕਿਸਾਨ ਜਥੇਬੰਦੀਆਂ ਸ਼ਾਮਲ ਹਨ।

ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨਾ ਚਾਹੀਦਾ। ਉਨ੍ਹਾਂ ਦੀਆਂ ਮੰਗਾਂ ’ਤੇ ਵਿਚਾਰ ਕਰਨਾ ਕਿਸੇ ਦੇ ਸਾਹਮਣੇ ਝੁੱਕਣ ਵਰਗਾ ਨਹੀਂ ਹੋਵੇਗਾ, ਕਿਉਂਕਿ ਕਿਸਾਨ ਵੀ ਸਾਡੇ ਦੇਸ਼ ਦੇ ਲੋਕ ਹਨ।’’ ਮੁੱਖ ਰੂਪ ਨਾਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਨਵੰਬਰ 2020 ਤੋਂ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਨੂੰ ਉਨ੍ਹਾਂ ’ਤੇ ਵਿਚਾਰ ਕਰਨਾ ਚਾਹੀਦਾ। ਇਕ ਹੋਰ ਪ੍ਰੋਗਰਾਮ ’ਚ ਕੇਜਰੀਵਾਲ ਨੇ ਕਿਹਾ ਕਿ ਇਹ ਦੁਖਦ ਹੈ ਕਿ ਕਿਸਾਨਾਂ ਨੂੰ ਆਪਣੀਆਂਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ ਭਗਤ ਸਿੰਘ ਦੀ ਜਯੰਤੀ ’ਤੇ ਭਾਰਤ ਬੰਦ ਦੀ ਅਪੀਲ ਕਰਨੀ ਪਈ ਹੈ।