ਸੰਯੁਕਤ ਸਮਾਜ ਮੋਰਚਾ: ਪੰਜਾਬ ਨੂੰ ਧਰਮ ਦੇ ਨਾਂਅ ‘ਤੇ ਵੰਡਣਾ ਚਾਹੁੰਦਾ ਹੈ ਕੇਜਰੀਵਾਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਇਸ ਮੌਕੇ ਰਵਨੀਤ ਬਰਾੜ ਨੇ ਕੇਜਰੀਵਾਲ ਉੱਤੇ ਇਲਜ਼ਾਮ ਲਗਾਏ ਹਨ ਕਿ ਕੇਜਰੀਵਾਲ ਨੇ ਰੁਪਏ ਲੈ ਕੇ ਟਿਕਟਾਂ ਵੇਚੀਆ ਹਨ। ਉਨ੍ਹਾਂ ਨੇ ਕਿਹਾ ਹੈ ਕੇਜਰੀਵਾਲ ਲੋਕਾਂ ਨੂੰ ਧਰਮ ਦੇ ਨਾਂਅ ਉੱਤੇ ਵੰਡਣਾ ਚਾਹੁੰਦਾ ਹੈ।


ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਨਹੀਂ ਹੈ । ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਬਰਬਾਦ ਕਰ ਦੇਵੇਗੀ।ਰਵਨੀਤ ਬਰਾੜ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਸੀਐਮ ਦਾ ਚਿਹਰੇ ਦਾ ਸਰਵੇ ਜੋ ਕੀਤਾ ਹੈ ਉਹ ਸਰਵੇ ਝੂਠਾ ਹੈ। ਰਵਨੀਤ ਬਰਾੜ ਨੇ ਕਿਹਾ ਹੈ ਕਿ ਸੀਐਮ ਚਿਹਰਾ ਤਿੰਨ ਦਿਨ ਪਹਿਲਾ ਹੀ ਤੈਅ ਹੋ ਚੁੱਕਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬੇਕੂਫ ਨਾ ਬਣਾਓ।

More News

NRI Post
..
NRI Post
..
NRI Post
..