ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਂਸਟ੍ਰਲਿਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਵਿਚਾਲੇ ਹੋਈ ਜਰੂਰੀ ਗੱਲਬਾਤ

by vikramsehajpal

ਨਵੀਂ ਦਿੱਲੀ(ਦੇਵ ਇੰਦਰਜੀਤ) :-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਸਟਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਆਪਸੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ । ਮੋਦੀ ਨੇ ਟਵੀਟ ਕੀਤਾ, ''ਮੈਂ ਅੱਜ ਆਪਣੇ ਪਿਆਰੇ ਮਿੱਤਰ ਸਕਾਟ ਮੌਰੀਸਨ ਨਾਲ ਗੱਲ ਕੀਤੀ । ਅਸੀਂ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।