ਅਮਰੀਕਾ ਨੇ ਯੂਕ੍ਰੇਨ ਨੂੰ 40 ਬਿਲੀਅਨ ਡਾਲਰ ਦੀ ਸਹਾਇਤਾ ਦੇਣ ਲਈ ਦਿੱਤੀ ਮਨਜ਼ੂਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਨੂੰ 40 ਬਿਲੀਅਨ ਡਾਲਰ ਦੀ ਸਹਾਇਤਾ ਦੇਣ ਦੇ ਪ੍ਰਸਤਾਵ 'ਤੇ ਹਸਤਾਖਰ ਕਰਕੇ ਮਨਜ਼ੂਰੀ ਦੇ ਦਿੱਤੀ ਹੈ। ਯੂਕ੍ਰੇਨ 'ਤੇ ਰੂਸ ਦੇ ਹਮਲੇ ਖ਼ਿਲਾਫ਼ ਅਮਰੀਕਾ ਇੱਕ ਸੰਯੁਕਤ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਅਮਰੀਕੀ ਕਾਂਗਰਸ ਨੇ ਰੂਸ ਵਿਰੁੱਧ ਜੰਗ ਲੜਨ ਲਈ ਯੂਕ੍ਰੇਨ ਨੂੰ ਅਰਬਾਂ ਡਾਲਰ ਦੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਵੱਲੋਂ ਯੂਕ੍ਰੇਨ ਨੂੰ 40 ਬਿਲੀਅਨ ਡਾਲਰ ਦੀ ਫ਼ੌਜੀ ਅਤੇ ਮਨੁੱਖੀ ਸਹਾਇਤਾ ਪ੍ਰਦਾਨ ਕਰਾਈ ਜਾਵੇਗੀ। ਅਮਰੀਕਾ ਦੇ ਇਸ ਕਦਮ ਨੂੰ 9 ਮਈ ਨੂੰ ਵਿਜੇ ਦਿਵਸ ਪਰੇਡ ਦੌਰਾਨ ਰੂਸ ਵੱਲੋਂ ਤਾਕਤ ਦੇ ਪ੍ਰਦਰਸ਼ਨ ਦੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ।