ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਦਿੱਤੀ ਮਨਜ਼ੂਰੀ

by vikramsehajpal

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਕੋਰੋਨਾ ਵਾਇਰਸ ਨੂੰ ਲੈ ਕੇ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕਾ ਵਿੱਚ ਕੋਰੋਨਾ ਕਾਰਨ ਹੁਣ ਤਕ 3,10,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਦੱਸ ਦਈਏ ਕਿ ਅਮਰੀਕਾ ਵਿੱਚ ਫਾਈਜ਼ਰ ਵੱਲੋਂ ਵਿਕਸਤ ਕੀਤੇ ਕੋਵਿਡ-19 ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਹਾਲ ਹੀ ਵਿੱਚ ਮਨਜ਼ੂਰੀ ਦਿੱਤੀ ਗਈ ਸੀ ਅਤੇ ਲੋਕਾਂ ਨੂੰ ਵੈਕਸੀਨ ਦਿੱਤੇ ਜਾ ਰਹੇ ਹਨ।