ਸੈਨ ਫਰਾਂਸਿਸਕੋ (ਪਾਇਲ): ਤੁਹਾਨੂੰ ਦੱਸ ਦਇਏ ਕਿ ਅਮਰੀਕਾ ਦੇ ਸੈਨ ਫਰਾਂਸਿਸਕੋ 'ਚ ਸੋਮਵਾਰ ਨੂੰ ਇਕ ਕੇਬਲ ਕਾਰ ਅਚਾਨਕ ਰੁਕ ਗਈ, ਜਿਸ ਕਾਰਨ ਉਸ 'ਚ ਸਵਾਰ 15 ਲੋਕ ਜ਼ਖਮੀ ਹੋ ਗਏ। ਇਸ ਦੌਰਾਨ ਸੈਨ ਫਰਾਂਸਿਸਕੋ ਦੇ ਫਾਇਰ ਵਿਭਾਗ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ 'ਚ ਦੋ ਲੋਕਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਜਦੋਂ ਕਿ 11 ਹੋਰਾਂ ਨੂੰ ਮਾਮੂਲੀ ਸੱਟਾਂ ਅਤੇ ਖਿਚਾਅ ਦੀ ਸ਼ਿਕਾਇਤ ਸੀ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੌਕੇ 'ਤੇ ਹੀ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ।
ਕੇਬਲ ਕਾਰ ਦਾ ਸੰਚਾਲਨ ਕਰਨ ਵਾਲੀ ਸੈਨ ਫਰਾਂਸਿਸਕੋ ਮਿਉਂਸਪਲ ਟ੍ਰਾਂਸਪੋਰਟੇਸ਼ਨ ਏਜੰਸੀ (ਐਸਐਫਐਮਟੀਏ) ਨੇ ਕਿਹਾ ਕਿ ਉਹ ਇਸ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ ਏਜੰਸੀ ਨੇ ਕੇਬਲ ਕਾਰ ਦੇ ਅਚਾਨਕ ਰੁਕਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ। SFMTA ਨੇ ਇੱਕ ਬਿਆਨ ਵਿੱਚ ਕਿਹਾ, “ਕੇਬਲ ਕਾਰ ਦੁਆਰਾ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪ੍ਰਮੁੱਖ ਤਰਜੀਹ ਹੈ। "ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਮੁੜ ਤੋਂ ਰੋਕਣ ਲਈ ਅਸੀਂ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਾਂਗੇ।"

