ਪਹਿਲਵਾਨਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ UWW ਨੇ ਦਿੱਤੀ ਚੇਤਾਵਨੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਦਿਨੀਂ ਪੁਲਿਸ ਵਲੋਂ ਧਰਨੇ ਦੌਰਾਨ ਕਈ ਪਹਿਲਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਇਸ ਦੀ ਨਿੰਦਾ ਕਰਦੇ ਹੋਏ (UWW) ਸੰਸਥਾ ਯੁਨਾਈਟਡ ਵਰਲਡ ਰੈਸਲਿੰਗ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਲੰਬਿਤ ਚੋਣਾਂ ਨਾ ਕਰਵਾਇਆ ਗਈਆਂ ਤਾਂ ਭਾਰਤੀ ਕੁਸ਼ਤੀ ਮਹਾਸੰਘ ਇਸ ਨੂੰ ਮੁਅੱਤਲ ਕਰ ਸਕਦਾ ਹੈ। UWW ਨੇ ਕਿਹਾ ਕਿ ਉਹ WFI ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਲੋਂ ਕੀਤੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਪਹਿਲਵਾਨਾਂ ਦੇ ਵਿਰੋਧ ਨਾਲ ਸਬੰਧਤ ਸਥਿਤੀ ਨੂੰ ਬਹੁਤ ਚਿੰਤਾ ਨਾਲ ਦੇਖ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਜਦੋ ਪਹਿਲਵਾਨਾਂ ਵਲੋਂ ਰੋਸ ਮਾਰਚ ਸ਼ੁਰੂ ਕੀਤਾ ਗਿਆ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਗਈ ਤੇ ਫਿਰ ਗ੍ਰਿਫ਼ਤਾਰ ਕੀਤਾ ਗਿਆ ।UWW ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਸਖ਼ਤੀ ਨਾਲ ਜਾਂਚ ਹੋਣੀ ਚਾਹੀਦੀ ਹੈ । ਦੱਸਣਯੋਗ ਹੈ ਕਿ ਪਹਿਲਵਾਨਾਂ ਵਲੋਂ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਬ੍ਰਿਜ ਭੂਸ਼ਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਵਾਨਾਂ ਵਲੋਂ ਕਾਫੀ ਸਮੇ ਤੋਂ ਜੰਤਰ - ਮੰਤਰ ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।