Vancouver ਦਾ 9ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 2022

by jaskamal

ਨਿਊਜ਼ ਡੈਸਕ : ਵੈਨਕੂਵਰ ਦਾ 9ਵਾਂ ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 28,29,30 ਅਪ੍ਰੈਲ 2022 ਤਕ ਸਰੀ 'ਚ ਕਰਵਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਫਿਲਮ ਮੇਲੇ 'ਚ ਦਸਤਾਵੇਜ਼ੀ ਫਿਲਮਾਂ ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ ।

ਕੈਨੇਡਾ ਦੀ ਅਗਲੀ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪ ਲਗਾਈਆਂ ਜਾ ਰਹੀਆਂ ਹਨ। ਸਿਨੇਮਾ ਦੇ ਵੱਖ-ਵੱਖ ਪਹਿਲੂਆਂ ਉਪਰ ਸੈਮੀਨਾਰ ਕੀਤੇ ਜਾਣਗੇ ਅਤੇ ਨਿਕੀਆਂ ਪੰਜਾਬੀ ਫਿਲਮਾਂ ਦੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਂ ਬੋਲੀ ਪੁਰਸਕਾਰ ਰੱਖਿਆ ਗਿਆ ਹੈ ।